ਸਰਕਾਰੀ ਨੌਕਰੀਆਂ ਵਿੱਚ ਸਿੱਧੀ ਭਰਤੀ ਲਈ ਔਰਤਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਨਾਲ ਇਕ ਹੋਰ ਵਾਅਦਾ ਪੂਰਾ ਹੋਇਆ: ਅਰੁਣਾ ਚੌਧਰੀ

– ਔਰਤਾਂ ਲਈ ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨ ਦੇ ਕੈਬਨਿਟ ਦੇ ਫ਼ੈਸਲੇ ਨੂੰ ਮੀਲ ਪੱਥਰ ਅਤੇ ਇਤਿਹਾਸਕ ਦੱਸਿਆ

ਗੁਰਦਾਸਪੁਰ, 12 ਅਕਤੂਬਰ, 2020 :   – ਪੰਜਾਬ ਰਾਜ ਸਿਵਲ ਸੇਵਾਵਾਂ ਵਿੱਚ ਸਿੱਧੀ ਭਰਤੀ ਅਧੀਨ ਔਰਤਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਦੇ ਕੈਬਨਿਟ ਦੇ ਫ਼ੈਸਲੇ ਨੂੰ ਇਤਿਹਾਸਕ ਕਰਾਰ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਮੁੱਚੇ ਮੰਤਰੀ ਮੰਡਲ ਦਾ ਸੂਬੇ ਦੀਆਂ ਔਰਤਾਂ ਲਈ ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨ ਲਈ ਲਏ ਇਸ ਅਹਿਮ ਫ਼ੈਸਲੇ ਵਾਸਤੇ ਧੰਨਵਾਦ ਕੀਤਾ।

Join 120 Hours Computer Course Now – Eligible For Govt. Jobs

ਅੱਜ ਇੱਥੇ ਜਾਰੀ ਪ੍ਰੈੱਸ ਬਿਆਨ ਵਿੱਚ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਔਰਤਾਂ ਦੇ ਸ਼ਕਤੀਕਰਨ ਅਤੇ ਸਮਾਜ ਵਿੱਚ ਬਰਾਬਰੀ ਦਾ ਮਾਹੌਲ ਸਿਰਜਣ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਿਵਲ ਸੇਵਾਵਾਂ (ਔਰਤਾਂ ਲਈ ਅਸਾਮੀਆਂ ਦਾ ਰਾਖਵਾਂਕਰਨ) ਨਿਯਮ, 2020 ਨੂੰ ਕੈਬਨਿਟ ਦੀ ਮਨਜ਼ੂਰੀ ਨਾਲ ਸਮੂਹ ਬੋਰਡਾਂ ਅਤੇ ਕਾਰਪੋਰੇਸ਼ਨਾਂ ਸਮੇਤ ਸਾਰੀਆਂ ਸਰਕਾਰੀ ਨੌਕਰੀਆਂ ਵਿੱਚ ਗਰੁੱਪ ਏ, ਬੀ, ਸੀ ਅਤੇ ਡੀ ਅਸਾਮੀਆਂ ਲਈ ਸਿੱਧੀ ਭਰਤੀ ਸਮੇਂ ਔਰਤਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ, ਜਿਸ ਨਾਲ ਸੂਬੇ ਦੀਆਂ ਔਰਤਾਂ ਨੂੰ ਸਰਕਾਰੀ ਖੇਤਰ ਵਿੱਚ ਰੋਜ਼ਗਾਰ ਦੇ ਹੋਰ ਵਧੇਰੇ ਮੌਕੇ ਮਿਲਣਗੇ।

Read Full News here

http://www.babushahi.com/punjabi/view-news.php?id=94933